ਵਿਅਕਤੀ ਦੀ ਕੁੱਟਮਾਰ ਦੀ ਵੀਡਿਓ ਕੀਤੀ ਵਾਇਰਲ, 2 ਲੋਕ ਨਾਮਜ਼ਦ
Friday, Jan 17, 2025 - 11:39 AM (IST)
ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਝੋਕ ਹਰੀਹਰ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਹੁੰਦੇ ਸਮੇਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬੇਅੰਤ ਸਿੰਘ ਸਾਬਕਾ ਸਰਪੰਚ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਝੋਕ ਹਰੀਹਰ ਨੇ ਦੱਸਿਆ ਕਿ ਉਸ ਦੀ ਗਲੀ 'ਚ ਦੋਸ਼ੀ ਜਗਸੀਰ ਸਿੰਘ ਉਰਫ਼ ਜੱਗਾ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਝੋਕ ਹਰੀਹਰ ਅਤੇ ਅਣਪਛਾਤੇ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ।
ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਮਨਸ਼ਾ ਤਹਿਤ ਸਿਰ ’ਤੇ ਪੱਗ ਉਤਾਰਨ ਅਤੇ ਸਮਾਜ ਵਿਚ ਉਸ ਦੀ ਬੇਇੱਜ਼ਤੀ ਕਰਨ ਦੇ ਇਰਾਦੇ ਨਾਲ ਉਸ ਦੀ ਕੁੱਟਮਾਰ ਹੁੰਦੇ ਸਮੇਂ ਦੀ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।