ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ 4 ਨਾਮਜ਼ਦ
Monday, Feb 03, 2025 - 12:08 PM (IST)
ਬਠਿੰਡਾ (ਸੁਖਵਿੰਦਰ) : ਥਾਣਾ ਮਹਿਲਾ ਦੀ ਪੁਲਸ ਨੇ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਮਨਦੀਪ ਕੌਰ ਵਾਸੀ ਗਹਿਲੇਵਾਲਾ ਨੇ ਮਹਿਲਾ ਥਾਣਾ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ ਬਿਨੈਪਾਲ ਸਿੰਘ ਵਾਸੀ ਮਰਖਾਈ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਹੋਇਆ ਸੀ।
ਵਿਆਹ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਹੈਸੀਅਤ ਅਨੁਸਾਰ ਖ਼ਰਚ ਕੀਤਾ ਸੀ ਪਰ ਵਿਆਹ ਤੋਂ ਬਾਅਦ ਉਸ ਦੇ ਪਤੀ ਬਿਨੈਪਾਲ, ਸਹੁਰਾ ਗੁਰਵਿੰਦਰ ਸਿੰਘ, ਨਨਾਣ ਗੁਰਪ੍ਰੀਤ ਕੌਰ ਅਤੇ ਸੱਸ ਮਨਜਿੰਦਰ ਕੌਰ ਨੇ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦਾ ਸਾਰਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ। ਪੁਲਸ ਨੇ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।