ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਤੇ ਭੰਨ-ਤੋੜ ਕਰਨ ਵਾਲੇ 10 ਨਾਮਜ਼ਦ
Sunday, Feb 09, 2025 - 12:10 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਕੈਨਾਲ ਕਾਲੋਨੀ ਪੁਲਸ ਨੇ ਦੀਪ ਸਿੰਘ ਨਗਰ ਵਿਚ ਬੀਤੇ ਦਿਨ ਇਕ ਘਰ ਵਿਚ ਦਾਖ਼ਲ ਹੋ ਕੇ ਲੋਕਾਂ ਦੀ ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ ਅੱਧੀ ਦਰਜਨ ਅਣਪਛਾਤੇ ਮੁਲਜ਼ਮਾਂ ਸਮੇਤ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸੁਖਦੀਪ ਕੌਰ ਵਾਸੀ ਬਾਬਾ ਦੀਪ ਸਿੰਘ ਨਗਰ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਸੁਖਪਾਲ ਸ਼ਰਮਾ, ਰਾਣੀ ਸ਼ਰਮਾ, ਦੀਪਕ ਸ਼ਰਮਾ, ਕਮਲ ਅਤੇ ਉਨ੍ਹਾਂ ਦੇ ਅੱਧੀ ਦਰਜਨ ਅਣਪਛਾਤੇ ਸਾਥੀਆਂ ਨੇ ਉਨ੍ਹਾਂ ਦੇ ਘਰ ’ਚ ਦਾਖ਼ਲ ਹੋ ਕੇ ਉਨ੍ਹਾਂ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਇੱਟਾਂ ਅਤੇ ਪੱਥਰਾਂ ਨਾਲ ਘਰੇਲੂ ਸਮਾਨ ਦੀ ਵੀ ਭੰਨ-ਤੋੜ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।