2 ਗੱਡੀਆਂ ਵਿਚਾਲੇ ਹੋਇਆ ਹਾਦਸਾ, ਸਕਾਰਪੀਓ ਚਾਲਕ ਖ਼ਿਲਾਫ਼ ਮਾਮਲਾ ਦਰਜ
Monday, Feb 17, 2025 - 10:51 AM (IST)

ਜ਼ੀਰਾ (ਗੁਰਮੇਲ ਸੇਖਵਾਂ) : ਟਾਇਲ ਫੈਕਟਰੀ ਕੋਲ ਦੋ ਗੱਡੀਆਂ ਵਿਚਕਾਰ ਹੋਏ ਹਾਦਸੇ ਦੌਰਾਨ ਜ਼ਖਮੀ ਹੋਏ ਮੁੰਡੇ ਦੇ ਪਿਤਾ ਦੇ ਬਿਆਨਾਂ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਸਕਾਰਪੀਓ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁੱਦਈ ਗੁਰਮੇਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਵਾਹਗੇ ਵਾਲਾ ਨੇ ਦੱਸਿਆ ਕਿ ਉਹ ਆਪਣੀ ਹਾਂਡਾ ਸਿਟੀ ਕਾਰ ’ਚ ਜਾ ਰਿਹਾ ਸੀ।
ਜਦ ਉਹ ਟਾਇਲ ਫੈਕਟਰੀ ਕੋਲ ਪਹੁੰਚਿਆ ਤਾਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਹਰੀ ਕੇ ਨੇ ਲਾਪਰਵਾਹੀ ਨਾਲ ਸਕਾਰਪੀਓ ਗੱਡੀ ਚਲਾਉਂਦੇ ਹਾਦਸਾ ਕਰ ਦਿੱਤਾ। ਇਸ ’ਚ ਉਸਦੇ ਪੁੱਤਰ ਨੂੰ ਕਾਫੀ ਸੱਟਾਂ ਲੱਗੀਆਂ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਸਕਾਰਪੀਓ ਚਾਲਕ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।