ਡਿਵਾਈਡਰ ਤੇ ਸੜਕ ਨੂੰ ਤੋੜਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
Thursday, Mar 06, 2025 - 04:48 PM (IST)

ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਪੂਰਨ ਪੱਟੀ ਰੋਡ ਜਲਾਲਾਬਾਦ ਸ਼ਹਿਰ ’ਚ ਬਣੇ ਡਿਵਾਈਡਰ ਅਤੇ ਸੜਕ ਨੂੰ ਤੋੜਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਚ. ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਪੂਰਨ ਪੱਟੀ ਰੋਡ ’ਤੇ ਜਲਾਲਾਬਾਦ ਸ਼ਹਿਰ ਵਿਚ ਬਣੇ ਡਿਵਾਈਡਰ ਅਤੇ ਸੜਕ ਅਣਪਛਾਤੇ ਵਿਅਕਤੀਆਂ ਵੱਲੋਂ ਤੋੜ ਦਿੱਤੀ ਗਈ ਹੈ, ਜਿਸ ’ਤੇ ਥਾਣਾ ਸਿਟੀ ਜਲਾਲਾਬਾਦ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।