ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ, 4 ਖ਼ਿਲਾਫ਼ ਮਾਮਲਾ ਦਰਜ
Sunday, Mar 09, 2025 - 02:23 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਮੌੜ ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਦੋਸ਼ ਹੇਠ ਕਾਬੂ ਕੀਤਾ ਹੈ ਅਤੇ ਪੀ. ਆਰ. ਕਰਵਾਉਣ ਦੇ ਬਹਾਨੇ 1.25 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਾਜੇਸ਼ ਕੁਮਾਰ ਵਾਸੀ ਮੌੜ ਮੰਡੀ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਪੁਨੀਤ ਬਾਂਸਲ, ਟਿੰਕੂ, ਅਵਿਨਾਸ਼ ਕੌਰ ਅਤੇ ਅਤੁਲ ਕੁਮਾਰ ਵਾਸੀ ਬਠਿੰਡਾ ਨੇ ਉਸ ਨੂੰ ਵਿਦੇਸ਼ ਭੇਜਣ, ਕੰਮ ਦਿਵਾਉਣ ਅਤੇ ਪੀ. ਆਰ. ਦਿਵਾਉਣ ਦੇ ਬਹਾਨੇ ਉਸ ਤੋਂ 17.25 ਲੱਖ ਰੁਪਏ ਲੈ ਲਏ।
ਮੁਲਜ਼ਮਾਂ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।