ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ’ਚ 5 ਨਾਮਜ਼ਦ
Tuesday, Mar 11, 2025 - 04:04 PM (IST)

ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਸਰੂਪ ਸਿੰਘ ਵਾਲਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 2 ਬਾਏ ਨੇਮ ਵਿਅਕਤੀਆਂ ਅਤੇ 3-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸਰੂਪ ਸਿੰਘ ਵਾਲਾ ਨੇ ਦੱਸਿਆ ਕਿ ਦੋਸ਼ੀਅਨ ਗੁੱਜਰ ਸਿੰਘ ਪੁੱਤਰ ਰਾਮ ਸਿੰਘ, ਰਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਪਿੰਡ ਸਰੂਪ ਸਿੰਘ ਵਾਲਾ ਅਤੇ 2-3 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਅਮਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਐਕਸਰੇ ਰਿਪੋਰਟਾਂ ਮੌਸੂਲ ਹੋਣ ’ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।