ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਨਾਮਜ਼ਦ

Tuesday, Mar 18, 2025 - 04:55 PM (IST)

ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਨਾਮਜ਼ਦ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਤੰਗ-ਪਰੇਸ਼ਾਨ ਕਰ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਰੀਤੂ ਰਾਣੀ ਪਤਨੀ ਅਮਰੇਸ਼ ਕੁਮਾਰ ਵਾਸੀ ਰੇਲਵੇ ਕਾਲੋਨੀ ਗੁਰੂਹਰਸਹਾਏ ਨੇ ਦੱਸਿਆ ਕਿ ਉਸ ਦਾ ਵਿਆਹ ਅਮਰੇਸ਼ ਕੁਮਾਰ ਪੁੱਤਰ ਸਤਲ ਵਾਲੀ ਨਦੇਲੀ, ਮੀਰਾਖ ਨਗਰ ਲਖਨਊ ਯੂ. ਪੀ. ਨਾਲ ਕਰੀਬ 2 ਸਾਲ ਪਹਿਲਾਂ ਹੋਇਆ ਸੀ।

ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਇਸਤਰੀ ਧੰਨ ਵਜੋਂ ਦਿੱਤਾ ਸੀ ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸੀ। ਦੋਸ਼ੀ ਅਮਰੇਸ਼ ਕੁਮਾਰ ਉਸ ਨੂੰ ਘੱਟ ਦਾਜ-ਦਹੇਜ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਨ ਲੱਗਾ ਤੇ ਦਾਜ ਵਿਚ ਬੁਲਟ ਮੋਟਰਸਾਈਕਲ ਦੀ ਮੰਗ ਕਰਦਾ ਸੀ। ਉਸ ਵੱਲੋਂ ਇਨਕਾਰ ਕਰਨ 'ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਜਾਂਚਕਰਤਾ ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਵਿਆਹੁਤਾ ਰੀਤੂ ਦੇ ਬਿਆਨਾਂ ’ਤੇ ਉਸ ਦੇ ਪਤੀ ਅਮਰੇਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News