ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Tuesday, Apr 01, 2025 - 05:17 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : 16 ਸਾਲ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਜਾਣ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਨਵਰ ਨਾਂ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਯਾਕੂਬ ਭੱਟੀ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨ ’ਚ ਨਾਬਾਲਗਾ ਦੇ ਪਿਤਾ ਨੇ ਦੋਸ਼ ਲਾਉਂਦੇ ਦੱਸਿਆ ਕਿ ਉਸ ਦੀ 16 ਸਾਲ ਦੀ ਨਾਬਾਲਗ ਧੀ ਨੂੰ ਮੁਲਜ਼ਮ ਅਨਵਰ ਵਾਸੀ ਬਸਤੀ ਆਵਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।