ਹਾਦਸੇ ਦਾ ਜ਼ਿੰਮੇਵਾਰ ਕਾਰ ਚਾਲਕ ਨਾਮਜ਼ਦ
Wednesday, Apr 02, 2025 - 05:10 PM (IST)

ਬਠਿੰਡਾ (ਵਰਮਾ) : ਥਾਣਾ ਕੈਨਾਲ ਕਾਲੋਨੀ ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਾਜਦੀਪ ਕੌਰ ਵਾਸੀ ਬਠਿੰਡਾ ਨੇ ਪੁਲਸ ਨੂੰ ਦੱਸਿਆ ਕਿ ਉਹ ਡੱਬਵਾਲੀ ਰੋਡ ’ਤੇ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ ਕਾਰ ਚਾਲਕ ਸ਼ੇਰਦਿਲ ਸਿੰਘ ਵਾਸੀ ਨਰੂਆਣਾ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਸਕੂਟਰ ਵੀ ਨੁਕਸਾਨਿਆ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।