ਇਕ ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਖ਼ਿਲਾਫ਼ ਮਾਮਲਾ ਦਰਜ
Thursday, Apr 03, 2025 - 03:04 PM (IST)

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਵਿਖੇ ਇਕ ਵਿਅਕਤੀ ਕੋਲੋਂ ਇਕ ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਸ਼ੀਸ਼ ਸ਼ਰਮਾ ਪੁੱਤਰ ਸਤੀਸ਼ ਸਰਮਾ ਵਾਸੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਨੂੰ ਮੋਬਾਇਲ ’ਤੇ ਅਣਪਛਾਤੇ ਨੰਬਰ ਤੋਂ ਕਾਲ ਆਇਆ, ਜਿਸ ਵਿਚ ਇਕ ਵਿਅਕਤੀ ਨੇ ਮੇਰਾ ਨਾਮ ਬੋਲ ਕੇ ਮੈਨੂੰ ਧਮਕੀ ਦਿੱਤੀ ਕਿ ਮੈਂ ਗੈਂਗਸਟਰ ਬੋਲ ਰਿਹਾ ਹਾਂ, ਤੂੰ ਇਕ ਕਰੋੜ ਰੁਪਏ ਕੱਲ ਸਵੇਰ ਤੱਕ ਮੈਨੂੰ ਦੇ ਦੇ, ਨਹੀਂ ਤਾਂ ਤੈਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਉਸ ਤੋਂ ਬਾਅਦ ਉਸ ਨੂੰ ਉਹ ਵਟਸਐਪ ਕਾਲ ਜ਼ਰੀਏ ਧਮਕੀਆਂ ਦੇ ਰਿਹਾ ਹੈ ਅਤੇ ਉਸ ਪਾਸੋਂ ਫ਼ਿਰੌਤੀ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।