ਮੋਬਾਇਲ ਫੋਨ ਖੋਹਣ ਵਾਲੇ 3 ਅਣਪਛਾਤੇ ਵਿਅਕਤੀਆਂ ''ਤੇ ਪਰਚਾ ਦਰਜ
Tuesday, Apr 08, 2025 - 03:32 PM (IST)

ਫਾਜ਼ਿਲਕਾ (ਲੀਲਾਧਰ) : ਥਾਣਾ ਖੂਈਖੇੜਾ ਪੁਲਸ ਨੇ ਇਕ ਵਿਅਕਤੀ ਦਾ ਮੋਬਾਇਲ ਫੋਨ ਖੋਹਣ ਵਾਲੇ 3 ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕੁਲਦੀਪ ਨੇ ਦੱਸਿਆ ਕਿ ਉਨ੍ਹਾਂ ਨੂੰ ਰਜਿੰਦਰ ਕੁਮਾਰ ਪੁੱਤਰ ਦਿਆ ਰਾਮ ਵਾਸੀ ਬਜੀਦਪੁਰ ਕੱਟਿਆਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਿਤੀ 6/4/2025 ਨੂੰ ਰਾਤ ਕਰੀਬ 9.00 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਓਵਰਬ੍ਰਿਜ ਪਿੰਡ ਡੰਗਰਖੇੜਾ ਨੇੜੇ ਪੁੱਜਿਆ ਤਾਂ ਉਸਦੇ ਮੋਟਰਸਾਈਕਲ ਦੇ ਪਿੱਛੋਂ ਇੱਕ ਮੋਟਰਸਾਈਕਲ ਜਿਸ 'ਤੇ ਤਿੰਨ ਅਣਪਛਾਤੇ ਵਿਅਕਤੀ ਸਨ।
ਉਨ੍ਹਾਂ ਨੇ ਆਉਂਦੇ ਸਾਰ ਹੀ ਉਸਦੇ ਨਾਲ ਕੁੱਟਮਾਰ ਕਰਕੇ ਉਸਦੇ ਸੱਟਾਂ ਮਾਰੀਆਂ ਅਤੇ ਮੋਬਾਇਲ ਫੋਨ ਖੋਹ ਕੇ ਲੈ ਗਏ। ਉਨ੍ਹਾਂ 'ਤੇ ਪੁਲਸ ਨੇ ਪਰਚਾ ਦਰਜ ਕੀਤਾ ਹੈ।