ਰੰਜਿਸ਼ ਕਾਰਨ ਘਰ ਦੇ ਬਾਹਰ ਫਾਇਰਿੰਗ ਕਰਨ ਦੇ ਦੋਸ਼ ’ਚ 3 ਨਾਮਜ਼ਦ
Thursday, Apr 10, 2025 - 04:25 PM (IST)

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਅਧੀਨ ਆਉਂਦੇ ਪਿੰਡ ਨੂਰਪੁਰ ਵਿਖੇ ਰੰਜਿਸ਼ ਕਾਰਨ ਇਕ ਵਿਅਕਤੀ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ’ਚ ਥਾਣਾ ਸਦਰ ਜ਼ੀਰਾ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਖਦੇਵ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨੂਰਪੁਰ ਨੇ ਦੱਸਿਆ ਕਿ ਦੋਸ਼ੀਅਨ ਬਖਸ਼ੀਸ਼ ਸਿੰਘ, ਗੁਰਮੀਤ ਸਿੰਘ ਪੁੱਤਰਾਨ ਦਰਸ਼ਨ ਸਿੰਘ ਅਤੇ ਮਨੀ ਪੁੱਤਰ ਮਿਰਜਾ ਵਾਸੀਅਨ ਪਿੰਡ ਨੂਰਪੁਰ ਪੰਚਾਇਤੀ ਜ਼ਮੀਨ ’ਚੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦੇ ਸਨ, ਜਿਸ ਸਬੰਧੀ ਉਸ ਵੱਲੋਂ ਕਾਫੀ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ।
ਇਸ ’ਤੇ ਉਕਤ ਦੋਸ਼ੀਅਨ ਵੱਲੋਂ ਅੱਜ ਇਸੇ ਰੰਜਿਸ਼ ਕਰ ਕੇ ਉਸ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਧਮਕੀਆਂ ਦਿੱਤੀਆਂ ਗਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।