ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਕਰਨ ਦੇ ਦੋਸ਼ ’ਚ 2 ਨਾਮਜ਼ਦ

Friday, Apr 11, 2025 - 04:58 PM (IST)

ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਕਰਨ ਦੇ ਦੋਸ਼ ’ਚ 2 ਨਾਮਜ਼ਦ

ਜਲਾਲਾਬਾਦ (ਬਜਾਜ, ਬੰਟੀ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਚੱਕ ਖੀਵਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਦੇ ਦੋਸ਼ ’ਚ 2 ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਚਰਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਚੱਕ ਖੀਵਾ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ 9 ਅਪ੍ਰੈਲ ਨੂੰ ਦੁਪਹਿਰ ਕਰੀਬ 2:15 ਵਜੇ ਗੁਰਜੰਟ ਸਿੰਘ ਉਰਫ਼ ਜੰਟੀ ਵਾਸੀ ਜੋਧਾ ਭੈਣੀ ਅਤੇ ਕੁਲਵੰਤ ਸਿੰਘ ਉਰਫ਼ ਕਮਲ ਪੁੱਤਰ ਕ੍ਰਿਸ਼ਨ ਗੋਪਾਲ ਵਾਸੀ ਫੱਤੂਵਾਲਾ ਵੱਲੋਂ ਪਿੰਡ ਚੱਕ ਖੀਵਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਗੋਲਕ ਚੋਰੀ ਕਰ ਕੇ ਲੈ ਗਏ ਹਨ।

ਇਸ ’ਤੇ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ 10 ਅਪ੍ਰੈਲ ਨੂੰ ਗੁਰਜੰਟ ਸਿੰਘ ਉਰਫ਼ ਜੰਟੀ ਅਤੇ ਕੁਲਵੰਤ ਸਿੰਘ ਉਰਫ਼ ਕਮਲ ਦੇ ਖ਼ਿਲਾਫ਼ ਦਰਜ ਕੀਤਾ ਗਿਆ ਹੈ।


author

Babita

Content Editor

Related News