ਅਦਾਲਤ ਨੇ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ, ਮਾਮਲਾ ਦਰਜ
Wednesday, May 07, 2025 - 03:51 PM (IST)

ਗੁਰੂਹਰਸਹਾਏ (ਕਾਲੜਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਕੈਦੀ ਨੂੰ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਸਬੰਧ 'ਚ ਥਾਣਾ ਗੁਰੂਹਰਸਹਾਏ ਪੁਲਸ ਨੇ ਉਕਤ ਭਗੌੜੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਾਰ ਜਸਪਾਲ ਚੰਦ ਨੇ ਦੱਸਿਆ ਕਿ ਪੈਰੋਲ ਤੋਂ ਭਗੌੜੇ ਕੈਦੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੌਸੂਲ ਹੋਇਆ।
ਜਾਂਚਕਰਤਾ ਨੇ ਦੱਸਿਆ ਕਿ ਕੈਦੀ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਾੜੇ ਕਲਾਂ ਗੁਰੂਹਰਸਹਾਏ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਪ੍ਰਦਾਨ ਕੀਤੀ ਪੈਰੋਲ ਨੂੰ ਜੰਪ ਕੀਤਾ ਜਾ ਚੁੱਕਾ ਹੈ। ਪੁਲਸ ਨੇ ਦੱਸਿਆ ਕਿ ਉਕਤ ਕੈਦੀ ਭਗੌੜੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।