ਭਰਾ ਕੋਲੋਂ ਖੇਤ ਦਾ ਹਿਸਾਬ ਮੰਗਣ ’ਤੇ ਕੀਤੀ ਕੁੱਟਮਾਰ, ਮਾਮਲਾ ਦਰਜ
Tuesday, May 20, 2025 - 05:21 PM (IST)

ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਜੀਵਾ ਅਰਾਈ ਵਿਖੇ ਇਕ ਵਿਅਕਤੀ ਵੱਲੋਂ ਆਪਣੇ ਖੇਤ ਦਾ ਭਰਾ ਕੋਲੋਂ ਹਿਸਾਬ ਮੰਗਣ ’ਤੇ ਉਸ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਸਰਵਨ ਰਾਮ ਵਾਸੀ ਜੀਵਾ ਅਰਾਈਂ ਨੇ ਦੱਸਿਆ ਕਿ ਉਹ 2 ਭਰਾ ਹਨ।
ਉਸ ਨੇ ਮਿਤੀ 8 ਅਕਤੂਬਰ 2024 ਨੂੰ ਆਪਣੇ ਭਰਾ ਕੁਲਦੀਪ ਸਿੰਘ ਪੁੱਤਰ ਸਰਵਨ ਰਾਮ ਤੋਂ ਖੇਤ ਦਾ ਹਿਸਾਬ ਮੰਗਿਆ ਤਾਂ ਉਸ ਵੱਲੋਂ ਉਸ ਦੇ ਸੱਟਾਂ ਮਾਰ ਕੇ ਜ਼ਖਮੀਂ ਕਰ ਦਿੱਤਾ ਗਿਆ। ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ।