ਆਨਲਾਈਨ ਇਨਵੈਸਟਮੈਂਟ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਮਾਰੀ ਠੱਗੀ
Sunday, Jun 08, 2025 - 02:29 PM (IST)
 
            
            ਪਟਿਆਲਾ (ਬਲਜਿੰਦਰ) : ਸਾਈਬਰ ਕ੍ਰਾਈਮ ਪਟਿਆਲਾ ਦੀ ਪੁਲਸ ਨੇ ਆਨਲਾਈਨ ਇਨਵੈਸਟਮੈਂਟ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਮਾਮਲੇ ’ਚ ਮਨਜੀਤ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਮਜੀਠੀਆ ਇਨਕਲੇਵ ਥਾਣਾ ਸਿਵਲ ਲਾਈਨ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਆਨਲਾਈਨ ਇਨਵੈਸਟਮੈਂਟ ਕਰਵਾਉਣ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਪੜਤਾਲ ਤੋਂ ਬਾਅਦ ਇਸ ਮਾਮਲੇ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            