ਚੰਡੀਗੜ੍ਹ ''ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ ਮੁਲਾਜ਼ਮ ਗ੍ਰਿਫ਼ਤਾਰ
Thursday, Jun 12, 2025 - 01:53 PM (IST)

ਚੰਡੀਗੜ੍ਹ (ਸੁਸ਼ੀਲ) : ਵਿਦੇਸ਼ ਭੇਜਣ ਤੇ ਵਰਕ ਵੀਜ਼ਾ ਦੇ ਨਾਂ ’ਤੇ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੀਆਂ ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ। ਪੁਲਸ ਨੇ 20 ਇਮੀਗ੍ਰੇਸ਼ਨ ਕੰਪਨੀਆਂ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ, ਜਿਨ੍ਹਾਂ ’ਚ 25 ਮਾਲਕਾਂ ਤੇ ਮੁਲਾਜ਼ਮਾਂ ਨੂੰ ਮੁਲਜ਼ਮ ਬਣਾਇਆ ਹੈ।
ਜ਼ਿਆਦਾਤਰ ਇਮੀਗ੍ਰੇਸ਼ਨ ਕੰਪਨੀਆਂ ਸੈਕਟਰ 3, 17, 34, 36, 26 ਤੇ 39 ’ਚ ਚੱਲ ਰਹੀਆਂ ਸਨ। ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਫਿਲਹਾਲ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ।