11 ਲੱਖ ਰੁਪਏ ਉਧਾਰ ਲੈ ਕੇ ਵਾਪਸ ਨਾ ਕਰਨ ''ਤੇ ਪਿਓ-ਪੁੱਤਰ ਨਾਮਜ਼ਦ
Sunday, Jun 29, 2025 - 05:23 PM (IST)

ਬਠਿੰਡਾ (ਸੁਖਵਿੰਦਰ) : ਆਪਣੇ ਰਿਸ਼ਤੇਦਾਰ ਤੋਂ 11 ਲੱਖ ਉਧਾਰ ਲੈ ਕੇ ਵਾਪਸ ਨਾ ਕਰਨ ਦੇ ਦੋਸ਼ਾਂ 'ਚ ਸਿਵਲ ਲਾਈਨ ਪੁਲਸ ਨੇ ਪਿਓ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਲਾਲ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਅਤੇ ਉਸਦੇ ਪੁੱਤਰ ਪ੍ਰਦੀਪ ਸਿੰਘ ਵਾਸੀ ਤਲਵੰਡੀ ਭੰਗੇਰੀਆ ਜ਼ਿਲ੍ਹਾ ਮੋਗਾ ਨੇ ਉਸ ਤੋਂ 11 ਲੱਖ ਰੁਪਏ ਉਧਾਰ ਲਏ ਸਨ।
ਉਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਨਿਰਧਾਰਤ ਸਮੇਂ 'ਤੇ ਪੈਸੇ ਵਾਪਸ ਨਹੀਂ ਕੀਤੇ ਅਤੇ ਅਜਿਹਾ ਕਰਕੇ ਉਸ ਨਾਲ ਧੋਖਾ ਕੀਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।