ਸਰਕਾਰੀ ਡਿਊਟੀ ''ਚ ਵਿਘਨ ਪਾਉਣ ਵਾਲੇ ਵਿਅਕਤੀ ''ਤੇ ਪਰਚਾ ਦਰਜ

Monday, Jun 30, 2025 - 04:17 PM (IST)

ਸਰਕਾਰੀ ਡਿਊਟੀ ''ਚ ਵਿਘਨ ਪਾਉਣ ਵਾਲੇ ਵਿਅਕਤੀ ''ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਪੁਲਸ ਨੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਜਲਸਰੋਤ ਪੰਜਾਬ ਫਿਰੋਜ਼ਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13-06-2025 ਨੂੰ ਸ਼ਾਮ ਕਰੀਬ 6 ਵਜੇ ਸੁਹੇਲੇਵਾਲਾ ਡਿਸਟਰੀ ਦੀ ਆਰ ਡੀ 27300 ਤੋਂ ਲੀਕੇਜ਼ ਹੋ ਰਹੀ ਹੈ। ਇਸ 'ਤੇ ਬਲਦੇਵ ਰਾਜ ਬੇਲਦਾਰ ਵਲੋਂ ਮੌਕਾ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ।

ਇਸ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸੁਹੇਲੇ ਵਾਲਾ ਵਲੋਂ ਬੇਲਦਾਰ ਬਲਦੇਵ ਸਿੰਘ ਨਾਲ ਭਾਰੀ ਬਹਿਸਬਾਜ਼ੀ ਕੀਤੀ ਗਈ ਅਤੇ ਉਸ ਨਾਲ ਬਦਸਲੂਕੀ ਕੀਤੀ ਗਈ ਅਤੇ ਸਰਕਾਰੀ ਸੰਪਤੀ ਨਾਲ ਛੇੜਛਾੜ ਕੀਤੀ ਗਈ। ਜਿਸ 'ਤੇ ਉਸ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News