14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ
Sunday, Jul 13, 2025 - 03:17 PM (IST)

ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ 14 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 3 ਲੋਕਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਲਖਵੀਰ ਸਿੰਘ ਪੁਤਰ ਜੋਗਿੰਦਰ ਸਿੰਘ ਵਾਸੀ ਚੰਨੂ ਹਾਲ ਪੁਲਸ ਕਾਲੋਨੀ ਗਿੱਦੜਬਾਹ ਲੰਬੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਸਨ।
ਬਿਆਨਾਂ 'ਚ ਕਿਹਾ ਗਿਆ ਸੀ ਕਿ ਫਲਕ ਸਿੰਘ ਪੁੱਤਰ ਖੁਸ਼ਹਾਲ ਸਿੰਘ, ਕੈਲਾਸ਼ ਰਾਣੀ ਪਤਨੀ ਫਲਕ ਸਿੰਘ ਵਾਸੀਆਨ ਦਸ਼ਮੇਸ਼ ਨਗਰੀ ਜਲਾਲਾਬਾਦ ਅਤੇ ਜਸਵੰਤ ਸਿੰਘ ਪੁੱਤਰ ਫ਼ੌਜਾ ਸਿੰਘ ਵਾਸੀ ਸਬਾਜਕੇ (ਥਾਣਾ ਸਦਰ ਜਲਾਲਾਬਾਦ) ਨੇ ਉਸ ਕੋਲੋ 14 ਲੱਖ ਰੁਪਏ ਲੈ ਕੇ ਠੱਗੀ ਮਾਰੀ ਹੈ। ਇਸ 'ਤੇ ਪੁਲਸ ਨੇ ਥਾਣਾ ਸਿਟੀ ਜਲਾਲਾਬਾਦ ਵਿਖੇ ਫਲਕ ਸਿੰਘ, ਕੈਲਾਸ਼ ਰਾਣੀ ਅਤੇ ਜਸਵੰਤ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।