ਸਰਕਾਰੀ ਡਿਸਪੈਂਸਰੀ ’ਤੇ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਸ਼ਖ਼ਸ ਖ਼ਿਲਾਫ਼ ਮਾਮਲਾ ਦਰਜ
Tuesday, Jul 15, 2025 - 01:01 PM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸਦੀ ਡਿਊਟੀ ਦੌਰਾਨ ਕੁੱਟਮਾਰ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਚਾਕਰ ਸਿੰਘ ਵਾਸੀ ਪਿੰਡ ਨੂਰ ਮੁਹੰਮਦ ਨੇ ਦੱਸਿਆ ਕਿ ਉਹ 25 ਜੁਲਾਈ 2022 ਨੂੰ ਪਿੰਡ ਚੂਹੜੀ ਵਾਲਾ ਚਿਸਤੀ ਵਿਖੇ ਡਿਸਪੈਂਸਰੀ ’ਤੇ ਤਾਇਨਾਤ ਸੀ।
ਜਿੱਥੇ ਪਿੰਡ ਚੂਹੜੀ ਵਾਲਾ ਚਿਸਤੀ ਦੇ ਮੰਗਲ ਸਿੰਘ ਨੇ ਡਿਊਟੀ ਦੌਰਾਨ ਆ ਕੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ, ਜਦੋਂ ਉਸ ਨੇ ਪੈਸੇ ਨਾ ਦਿੱਤੇ ਤਾਂ ਉਕਤ ਵਿਅਕਤੀ ਵੱਲੋਂ ਕੁੱਟਮਾਰ ਕੀਤੀ ਗਈ। ਰਿਪੋਰਟ ਦੀ ਪੜਤਾਲ ਤੋਂ ਬਾਅਦ ਅਤੇ ਜ਼ਿਲਾ ਪੁਲਸ ਮੁਖੀ ਦੀ ਮਨਜ਼ੂਰੀ ’ਤੇ ਪੁਲਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।