ਵਿਆਹੁਤਾ ਔਰਤ ਨੂੰ ਅੱਗ ਲਗਾਉਣ ਵਾਲੇ ਪਤੀ ਸਮੇਤ 3 ਨਾਮਜ਼ਦ
Monday, Jul 21, 2025 - 05:14 PM (IST)

ਬਠਿੰਡਾ (ਸੁਖਵਿੰਦਰ) : ਵਿਆਹੁਤਾ ਔਰਤ ਦੇ ਪਤੀ ਅਤੇ ਸੱਸ ਸਮੇਤ ਤਿੰਨ ਮੁਲਜ਼ਮਾਂ ਖਿਲਾਫ਼ ਸਿਵਲ ਲਾਈਨ ਪੁਲਸ ਨੇ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਨੇ ਉਸ 'ਤੇ ਪੈਟਰੋਲ ਪਾ ਕੇ ਅੱਗ ਲਗਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਫਰੀਦਕੋਟ ਮੈਡੀਕਲ ਕਾਲਜ ਵਿਚ ਦਾਖ਼ਲ ਊਧਮ ਸਿੰਘ ਵਾਸੀ ਮਨਜੀਤ ਸਿੰਘ ਦੀ ਪਤਨੀ ਕਾਜਲ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ। ਇਸ ਕਾਰਨ ਉਸ ਦੇ ਪਤੀ ਮਨਜੀਤ ਸਿੰਘ ਅਤੇ ਉਸ ਦੀ ਸੱਸ ਨੇ ਇੱਕ ਮੁਲਜ਼ਮ ਗੱਗੂ ਨਾਲ ਮਿਲ ਕੇ ਉਸ 'ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ।
ਇਸ ਘਟਨਾ ਵਿਚ ਉਹ ਬੁਰੀ ਤਰ੍ਹਾਂ ਸੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।