ਮੋਟਰਸਾਈਕਲ ਸਵਾਰ ਨੂੰ ਰੋਕ ਕੇ ਕੀਤੀ ਕੁੱਟਮਾਰ, 6 ਖ਼ਿਲਾਫ਼ ਮਾਮਲਾ ਦਰਜ
Wednesday, Jul 23, 2025 - 04:00 PM (IST)

ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 4 ਬਾਏ ਨੇਮ ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮ੍ਰਿਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਹਾਮਦ ਵਾਲਾ ਉਤਾੜ ਨੇ ਦੱਸਿਆ ਕਿ ਮਿਤੀ 13 ਜੁਲਾਈ 2025 ਨੂੰ ਕਰੀਬ 6 ਵਜੇ ਉਹ ਆਪਣੇ ਮੋਟਰਸਾਈਕਲ ਡੀਲੈਕਸ ’ਤੇ ਸਵਾਰ ਹੋ ਕੇ ਸੂਏ ਨਾਲ ਬਣੀ ਹੋਈ ਪੱਕੀ ਇੱਟਾਂ ਦੀ ਸੜਕ ’ਤੇ ਆਪਣੇ ਘਰ ਤੋਂ ਕਰਿਆਨੇ ਦੀ ਦੁਕਾਨ ’ਤੇ ਸਮਾਨ ਲੈਣ ਲਈ ਜਾ ਰਿਹਾ ਸੀ। ਜਦ ਗੁਰਸਾਹਿਬ ਸਿੰਘ ਦੇ ਘਰ ਤੋਂ ਥੋੜ੍ਹਾ ਅੱਗੇ ਪੁੱਜਾ ਤਾਂ ਉਥੋਂ ਦੇ ਮੋਟਰਸਾਈਕਲਾਂ ’ਤੇ 6 ਜਣੇ ਜਿਨ੍ਹਾਂ ਨੇ ਉਸ ਨੂੰ ਰੋਕ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੇ ਸੱਟਾਂ ਮਾਰੀਆਂ ਹਨ।
ਅੰਮ੍ਰਿਤਪਾਲ ਸਿੰਘ ਪੁੱਤਰ ਹਾਮਦ ਵਾਲਾ ਉਤਾੜ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਸ਼ੀਅਨ ਸ਼ੈਰ ਪੁੱਤਰ ਗੁਰਸਾਹਿਬ ਸਿੰਘ, ਲਵ ਉਰਫ਼ ਡਾਲਾ ਪੁੱਤਰ ਜੋਗਿੰਦਰ ਸਿੰਘ, ਕਮਲ ਉਰਫ਼ ਜਸ਼ਨ ਪੁੱਤਰ ਤਰਸੇਮ ਸਿੰਘ ਉਰਫ ਸੰਮਾ ਵਾਸੀਅਨ ਹਾਮਦ ਵਾਲਾ ਉਤਾੜ, ਚੀਮਾ ਵਾਸੀ ਮੱਲਾਂਵਾਲਾ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।