ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਨਾਮਜ਼ਦ
Monday, Jul 28, 2025 - 05:27 PM (IST)

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਗਦੀਪ ਸਿੰਘ ਵਾਸੀ ਘੁੱਦਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਚਾਚੇ ਨਾਲ ਮੋਟਰਸਾਈਕਲ 'ਤੇ ਜਾ ਰਿਹੀ ਸੀ।
ਰਿੰਗ ਰੋਡ 'ਤੇ ਇਕ ਕਾਰ ਚਾਲਕ ਅਰਸ਼ਵੀਰ ਸਿੰਘ ਵਾਸੀ ਗੋਨਿਆਣਾ ਕਲਾਂ ਨੇ ਲਾਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵੇਂ ਜ਼ਖਮੀ ਹੋ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।