ਪਤਨੀ ਦੇ ਵਾਲ ਕੱਟਣ ਵਾਲਾ ਪਤੀ ਨਾਮਜ਼ਦ
Wednesday, Jul 30, 2025 - 04:14 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਕੈਨਾਲ ਕਾਲੋਨੀ ਪੁਲਸ ਵਲੋਂ ਪਤਨੀ ਦੇ ਵਾਲ ਕੱਟਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਾਨਵੀ ਵਾਸੀ ਪਰਸਰਾਮ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਪਤੀ ਹੈਪੀ ਆਰ ਦੁੱਬੇ ਨੇ ਉਸਦੇ ਵਾਲ ਕੱਟ ਦਿੱਤੇ ਅਤੇ ਉਸਦੀ ਕੁੱਟਮਾਰ ਕੀਤੀ।
ਇਸ ਤੋਂ ਬਾਅਦ ਉਸ ਨੂੰ ਅਤੇ ਬੱਚਿਆਂ ਨੂੰ ਘਰ ਵਿਚੋਂ ਬਾਹਰ ਕੱਢ ਦਿੱਤਾ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।