ਜੇਲ੍ਹ ਅਧਿਕਾਰੀ ਨਾਲ ਹੱਥੋਪਾਈ ਕਰਨ ਵਾਲੇ ਕੈਦੀ ਖ਼ਿਲਾਫ਼ ਕੇਸ ਦਰਜ
Thursday, Aug 28, 2025 - 04:14 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਜੇਲ੍ਹ ਅਧਿਕਾਰੀ ਨਾਲ ਕਥਿਤ ਤੌਰ ’ਤੇ ਹੱਥੋਪਾਈ ਕਰਨ ਵਾਲੇ ਕੈਦੀ ਮਾਰਕਸ ਮਸੀਹ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਭੇਜੇ ਗਏ ਇਕ ਪੱਤਰ ਨੰਬਰ 2578 ’ਚ ਜੇਲ ਦੇ ਸਹਾਇਕ ਸੁਪਰੀਡੈਂਟ ਨੇ ਦੋਸ਼ ਲਗਾਇਆ ਹੈ ਕਿ ਨਾਮਜ਼ਦ ਕੈਦੀ ਨੇ ਉਸ ਨਾਲ ਹੱਥੋਪਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।