ਜਾਅਲੀ ਰਜਿਸਟਰੀ ਬਣਾ ਕੇ ਜ਼ਮੀਨ ਵੇਚਣ ਵਾਲਾ ਨਾਮਜ਼ਦ
Monday, Sep 01, 2025 - 11:40 AM (IST)

ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਨੇ ਇਕ ਮੁਲਜ਼ਮ ਖ਼ਿਲਾਫ਼ ਕਿਸੇ ਹੋਰ ਦੀ ਜ਼ਮੀਨ ਜਾਅਲੀ ਰਜਿਸਟਰੀ ਬਣਾ ਕੇ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਬਠਿੰਡਾ ਦੇ ਰਹਿਣ ਵਾਲੇ ਵਿਪਨ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਜਤਿੰਦਰ ਕੌਸ਼ਿਕ ਵਾਸੀ ਮੋਗਾ ਨੇ ਧੋਖਾਦੇਹੀ ਨਾਲ ਉਸ ਦੀ ਜ਼ਮੀਨ ਦੀ ਜਾਅਲੀ ਰਜਿਸਟਰੀ ਬਣਾ ਕੇ ਅੱਗੇ ਵੇਚ ਦਿੱਤੀ।
ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।