ਮੋਟਰਸਾਈਕਲ ’ਚ ਟੱਕਰ ਮਾਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Wednesday, Sep 17, 2025 - 12:23 PM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸਦੇ ਪਿਤਾ ਦੇ ਮੋਟਰਸਾਈਕਲ ’ਚ ਟੱਕਰ ਮਾਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪ੍ਰਦੀਪ ਕੁਮਾਰ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ ਉਸਦਾ ਪਿਤਾ ਚੰਦਰ ਪਾਲ ਅਤੇ ਅਸ਼ੋਕ ਕੁਮਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਾਜ਼ਿਲਕਾ ਤੋਂ ਪਿੰਡ ਕਰਨੀ ਖੇੜਾ ਜਾ ਰਿਹਾ ਸੀ ਤਾਂ ਜਦ ਉਹ ਬਾਰਡਰ ਰੋਡ ਫਾਟਕ ਕੋਲ ਪੁੱਜੇ ਤਾਂ ਅਜੈ ਸਿੰਘ ਵਾਸੀ ਕਰਨੀ ਖੇੜਾ, ਰੋਹਿਤ ਕੁਮਾਰ ਵਾਸੀ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਮਨਜੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਗੋਂ ਲਾਪਰਵਾਹੀ ਨਾਲ ਸਟੰਟ ਬਾਜੀ ਕਰਦੇ ਹੋਏ ਆ ਰਹੇ ਸਨ।
ਉਨ੍ਹਾਂ ਨੇ ਆਪਣਾ ਮੋਟਰਸਾਈਕਲ ਉਸਦੇ ਪਿਤਾ ਦੇ ਮੋਟਰਸਾਈਕਲ ’ਚ ਮਾਰਿਆ। ਇਸ ਕਾਰਨ ਉਸਦੇ ਪਿਤਾ ਚੰਦਰਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦ ਕਿ ਅਸ਼ੋਕ ਕੁਮਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪੁਲਸ ਨੇ ਉਕਤ ਤਿੰਨਾਂ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।