ਪਿੰਡ ''ਚ ਅੱਗ ਲੱਗਣ ਨੂੰ ਲੈ ਕੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Wednesday, Sep 24, 2025 - 02:08 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਜੋੜਾ ਵਿਖੇ ਅੱਗ ਲੱਗਣ ਨੂੰ ਲੈ ਕੇ ਥਾਣਾ ਮੱਲਾਂਵਾਲਾ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਮਿਤੀ 18 ਸਤੰਬਰ 2025 ਨੂੰ ਪਿੰਡ ਜੋੜਾ ’ਚ ਥਾਣੇ ਵਿਚ ਅੱਗ ਦੀ ਲੋਕੇਸ਼ਨ ਮੌਸੂਲ ਹੋਈ ਹੈ।
ਜਾਂਚਕਰਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਤਿੰਦਰਪਾਲ ਸਿੰਘ ਪੁੱਤਰ ਟਹਿਲ ਸਿੰਘ, ਤਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ, ਬਚਿੱਤਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਜੋੜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।