ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਿਆਂ ਦੀ ਠੱਗੀ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
Wednesday, Sep 24, 2025 - 04:09 PM (IST)

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਅਮੀਰਖਾਸ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 5,13,650 ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਜੈ ਕਿਸ਼ਨ ਵਾਸੀ ਮਹਮੂਜੋਈਆ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਇਸ 'ਚ ਕਿਹਾ ਗਿਆ ਸੀ ਕਿ ਗਗਨਦੀਪ ਸ਼ਰਮਾ ਪੁੱਤਰ ਸ਼ਾਮ ਲਾਲ ਵਾਸੀ ਕਮਿਆਨਾ ਰੋਡ ਫਰੀਦਕੋਟ ਅਤੇ ਜੋਧਪਾਲ ਸਿੰਗਲਾ ਪੁੱਤਰ ਸੁਭਾਸ਼ ਚੰਦਰ ਵਾਸੀ ਧੁੰਦਾ ਤਹਿ ਭਦੌੜ ਜਿਲਾ ਬਰਨਾਲਾ ਹਾਲ ਨੇੜੇ ਮੱਛੀ ਮਾਰਕੀਟ ਫਰੀਦਕੋਟ ਨੇ ਉਸਨੂੰ ਵਿਦੇਸ਼ ਭੇਜਣ ਦੇ ਨਾਂ ਤੇ 5,13,650 ਰੁਪਏ ਦੀ ਠੱਗੀ ਮਾਰ ਲਈ। ਫਾਜ਼ਿਲਕਾ ਦੇ ਸੀਨੀਅਰ ਕਪਤਾਨ ਪੁਲਸ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਦੋਹਾਂ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।