ਕੁੱਟਮਾਰ ਕਰਨ ਦੇ ਦੋਸ਼ਾਂ ''ਚ ਦਰਜਨ ਨਾਮਜ਼ਦ
Thursday, Sep 25, 2025 - 05:16 PM (IST)

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਇੱਕ ਦਰਜਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮਾਂ, ਗੁਲਟੋ, ਜਸ਼ਨ, ਗਗਨ, ਜੱਸੀ, ਮਨੀ ਮਹਿਤਾ, ਮਾਨਵ, ਉਦੈ, ਕਾਕੂ, ਆਦਿਤਿਆ, ਸਾਹਿਲ, ਅਨੀਕੇ ਅਤੇ ਅਜੈ ਨੇ ਉਸ ਦੀ ਅਤੇ ਉਸਦੇ ਭਤੀਜੇ ਦੇਵ ਵਰਮਾ ਦੀ ਕੁੱਟਮਾਰ ਕੀਤੀ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।