ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
Sunday, Oct 05, 2025 - 02:58 PM (IST)

ਫਿਰੋਜ਼ਪੁਰ (ਆਨੰਦ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਸਾਹਨ ਕੇ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਰਾਜਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸਾਹਨ ਕੇ ਨੇ ਦੱਸਿਆ ਕਿ ਸੋਨਾ ਸਿੰਘ ਪੁੱਤਰ ਗੱਜਣ ਸਿੰਘ, ਸੁਨੀਲ ਸਿੰਘ ਪੁੱਤਰ ਸੋਨਾ ਸਿੰਘ, ਸਤਪਾਲ ਸਿੰਘ ਪੁੱਤਰ ਗੁਰਨੇਕ ਸਿੰਘ, ਅਜਮੇਰ ਸਿੰਘ ਪੁੱਤਰ ਬਲਵੀਰ ਸਿੰਘ, ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਸਾਹਨ ਕੇ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।