ਹਾਦਸੇ ’ਚ ਵਿਅਕਤੀ ਦੇ ਲੱਗੀਆਂ ਸੱਟਾਂ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ
Wednesday, Oct 08, 2025 - 10:22 AM (IST)

ਜਲਾਲਾਬਾਦ (ਬਜਾਜ, ਬੰਟੀ) : ਪਿੰਡ ਚੱਕ ਅਰਾਈਆਂਵਾਲਾ ਉਰਫ਼ ਫਲੀਆਵਾਲਾ ਵਿਖੇ ਸ਼੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ ’ਤੇ ਵਾਪਰੇ ਹਾਦਸੇ ’ਚ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੇ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਤ ਸਿੰਘ ਪੁੱਤਰ ਫਲਕ ਸਿੰਘ ਵਾਸੀ ਪਿੰਡ ਚੱਕ ਅਰਾਈਆਵਾਲਾ ਉਰਫ਼ ਫਲੀਆਵਾਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ 30-9-2025 ਨੂੰ ਦੇਰ ਸ਼ਾਮ ਕਰੀਬ 7 ਵਜੇ ਜਲਾਲਾਬਾਦ-ਸ਼੍ਰੀ ਮੁਕਤਸਰ ਰੋਡ ’ਤੇ ਪਿੰਡ ਫਲੀਆਵਾਲਾ ਵਿਖੇ ਰਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਡਿੱਬੀਪੁਰਾ ਵੱਲੋਂ ਲਾਪ੍ਰਵਾਹੀ ਅਤੇ ਤੇਜ਼ ਰਫਤਾਰ ਨਾਲ ਗੱਡੀ ਚਲਾ ਕੇ ਉਸ ਦੇ ਵਿਚ ਮਾਰ ਦਿੱਤੀ ਗਈ।
ਇਸ ’ਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਥਾਣਾ ਸਿਟੀ ਜਲਾਲਾਬਾਦ ਵਿਖੇ ਮੁੱਦਈ ਮਲਕੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਰਮਨਦੀਪ ਸਿੰਘ ਦੇ ਖ਼ਿਲਾਫ਼ 6-10-2025 ਨੂੰ ਦਰਜ ਕੀਤਾ ਗਿਆ ਹੈ।