20 ਲੱਖ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲਾ ਨਾਮਜ਼ਦ
Wednesday, Oct 08, 2025 - 04:53 PM (IST)

ਬਠਿੰਡਾ (ਸੁਖਵਿੰਦਰ) : ਜ਼ਮੀਨ ਦਾ ਸੌਦਾ ਕਰਕੇ ਰਜਿਸਟਰੀ ਨਾ ਕਰਵਾਉਣ ਦੇ ਦੋਸ਼ਾਂ 'ਚ ਸਿਵਲ ਲਾਈਨ ਪੁਲਸ ਨੇ ਇੱਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਰਮਜੀਤ ਕੌਰ ਵਾਸੀ ਬੀੜ ਬਹਿਮਣ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਨੇ ਜ਼ਮੀਨ ਖਰੀਦਣ ਲਈ ਬੀੜ ਬਹਿਮਾਨ ਦੇ ਰਹਿਣ ਵਾਲੇ ਗੁਰਤੇਜ ਸਿੰਘ ਨਾਲ ਸੌਦਾ ਕੀਤਾ ਸੀ।
ਉਸ ਵਲੋਂ ਮੁਲਜ਼ਮ ਨੂੰ 20 ਲੱਖ ਰੁਪਏ ਬਤੌਰ ਬਿਆਨਾ ਦਿੱਤੇ ਸਨ। ਨਿਰਧਾਰਤ ਸਮੇਂ ਦੇ ਅੰਦਰ ਪੈਸੇ ਪ੍ਰਾਪਤ ਕਰਨ ਦੇ ਬਾਵਜੂਦ ਮੁਲਜ਼ਮ ਨੇ ਉਸ ਨੂੰ ਜ਼ਮੀਨ ਦੀ ਰਜਿਸਟਰੀ ਨਹੀ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਿ ਦਿੱਤੀ ਹੈ।