1,70,000 ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ
Wednesday, Oct 15, 2025 - 10:53 AM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਨਾਲ ਦੁੱਧ ਠੰਡਾ ਕਰਨ ਵਾਲੀ ਮਸ਼ੀਨ ਦੇਣ ਬਹਾਨੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜਗਪ੍ਰੀਤ ਸਿੰਘ ਵਾਸੀ ਪਿੰਡ ਕਮਾਲਵਾਲਾ ਨੇ ਦੱਸਿਆ ਕਿ ਉਸ ਨਾਲ ਹਰਵਿੰਦਰ ਸਿੰਘ ਕਹਾਨੂੰਵਾਲਾ ਰੋਡ ਬਟਾਲਾ ਨੇ ਦੁੱਧ ਠੰਡਾ ਕਰਨ ਵਾਲੀ ਮਸ਼ੀਨ ਦੇਣ ਬਹਾਨੇ 1 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ। ਜਿਸ ’ਤੇ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।