ਰੰਜ਼ਿਸ਼ ਦੇ ਚੱਲਦਿਆਂ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ
Wednesday, Oct 22, 2025 - 05:01 PM (IST)
ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਦੇ ਪਿੰਡ ਹਾਮਦ ਵਾਲਾ ਹਿਠਾੜ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਵੰਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਹਾਮਦ ਵਾਲਾ ਹਿਠਾੜ ਨੇ ਦੱਸਿਆ ਕਿ ਦੋਸ਼ੀਅਨ ਰਣਬੀਰ ਸਿੰਘ ਪੁੱਤਰ ਨਿਸ਼ਾਨ ਸਿੰਘ, ਭਗਵਾਨ ਸਿੰਘ ਪੁੱਤਰ ਕਸ਼ਮੀਰ ਸਿੰਘ, ਨਿਸ਼ਾਨ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਦੇਵ ਸਿੰਘ ਪੁੱਤਰ ਮਹਿੰਗਾ ਸਿੰਘ, ਮਹਿੰਦਰ ਸਿੰਘ ਪੁੱਤਰ ਕਾਲਾ ਸਿੰਘ, ਕਸ਼ਮੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹਾਮਦ ਵਾਲਾ ਹਿਠਾੜ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਇਸੇ ਰੰਜ਼ਿਸ਼ ਦੇ ਚੱਲਦਿਆਂ ਉਕਤ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
.
