ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖ਼ਿਲਾਫ਼ ਮਾਮਲਾ ਦਰਜ
Monday, Oct 27, 2025 - 04:59 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਕਿਸਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਕਲਸਟਰ ਅਫਸਰ ਜ਼ੀਰਾ ਨੇ ਉਕਤ ਦੋਸ਼ੀ ਪਰਮਿੰਦਰ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਮਰਖਾਈ ਮੱਲਾਂਵਾਲਾ ਨੂੰ ਖੇਤ ਵਿਚ ਪਰਾਲੀ ਨੂੰ ਸਾੜਦੇ ਵੇਖਿਆ ਹੈ।
ਜਾਂਚ ਕਰਤਾ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
