ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
Wednesday, Oct 29, 2025 - 05:36 PM (IST)
ਫਿਰੋਜ਼ਪੁਰ (ਆਨੰਦ, ਖੁੱਲਰ, ਕੁਮਾਰ, ਪਰਮਜੀਤ) : ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਹਸਤੀ ਵਾਲਾ ਵਿਖੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਵੱਲੋਂ ਆਪਣੀ ਮਾਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਸ ਨੇ ਦੋ ਜਣਿਆਂ ਖ਼ਿਲਾਫ਼ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪ੍ਰੀਤਮ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਹਸਤੀ ਵਾਲਾ ਨੇ ਦੱਸਿਆ ਕਿ ਉਸ ਦਾ ਆਪਣੇ ਲੜਕੇ ਹਰਦੀਪ ਸਿੰਘ ਅਤੇ ਨੂੰਹ ਰਜਵੰਤ ਕੌਰ ਨਾਲ ਘਰੇਲੂ ਜਗ੍ਹਾ ਨੂੰ ਲੈ ਕੇ 29 ਸਤੰਬਰ ਨੂੰ ਸਵੇਰੇ 10 ਵਜੇ ਝਗੜਾ ਹੋਇਆ ਸੀ। ਇਸ ਝਗੜੇ ’ਚ ਉਸ ਨੂੰ ਸੱਟਾਂ ਮਾਰੀਆਂ ਗਈਆਂ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
