ਕੁੱਟਮਾਰ ਕਰਨ ਦੇ ਦੋਸ਼ਾਂ ’ਚ ਅੱਧਾ ਦਰਜਨ ਨਾਮਜ਼ਦ
Sunday, Nov 02, 2025 - 11:11 AM (IST)
ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਤਿੰਨ ਅਣਪਛਾਤੇ ਮੁਲਜ਼ਮਾਂ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਯੋਗੇਸ਼ ਕੁਮਾਰ ਵਾਸੀ ਭੁੱਚੋ ਮੰਡੀ ਨੇ ਕੈਂਟ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਮੁਲਜ਼ਮ ਵਿਨੋਦ ਕੁਮਾਰ, ਅਸ਼ੋਕ ਕੁਮਾਰ, ਅਭਿਸ਼ੇਕ ਕੁਮਾਰ, ਵਾਸੀ ਭੁੱਚੋ ਮੰਡੀ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ ਨੇ ਉਸ ਦੇ ਭਰਾ ਅਜੈ ਕੁਮਾਰ ਗਰਗ ’ਤੇ ਹਮਲਾ ਕੀਤਾ।
ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
