ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ''ਤੇ ਪਰਚਾ ਦਰਜ
Tuesday, Nov 04, 2025 - 02:59 PM (IST)
ਫਾਜ਼ਿਲਕਾ (ਲੀਲਾਧਰ) : ਥਾਣਾ ਸਦਰ ਅਤੇ ਅਰਨੀਵਾਲਾ ਪੁਲਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਚ. ਸੀ. ਅਮਨਦੀਪ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਗਸੀਰ ਸਿੰਘ ਉਰਫ਼ ਅਜੈ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸੈਦੋ ਕੇ ਉਤਾੜ ਉਰਫ਼ ਚਾਂਦਮਾਰੀ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਤਲਾਸ਼ੀ ਕਰਨ ਤੇ ਉਸ ਕੋਲੋਂ ਇੱਕ ਅੱਗ ਬਾਲਣ ਵਾਲਾ ਲਾਈਟਰ, ਇੱਕ ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਇੱਕ ਨੋਟ ਬਰਾਮਦ ਹੋਇਆ।
ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਫਾਜ਼ਿਲਕਾ ਰੋਡ ਤੋਂ ਲਿੰਕ ਰੋਡ ਡੱਬਵਾਲੀ ਕਲਾਂ ਜਾ ਰਹੇ ਸਨ ਤਾਂ ਸਾਹਮਣੇ ਤੋਂ ਕੁਲਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੁਕੇਰੀਆ ਪੁਲਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਘਬਰਾ ਕੇ ਖਿਸਕਣ ਲੱਗਿਆ ਤਾਂ ਨੇ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ ਇੱਕ ਸਿਲਵਰ ਪੰਨੀ, ਲਾਈਟਰ, ਕਾਗਜ ਦੀ ਬਣੀ ਹੋਈ ਪਾਈਪ ਬਰਾਮਦ ਹੋਈ। ਫੜ੍ਹੇ ਗਏ ਦੋਵੇਂ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
