ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 3 ਨਾਮਜ਼ਦ

Monday, Nov 10, 2025 - 04:54 PM (IST)

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 3 ਨਾਮਜ਼ਦ

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਜ਼ੀਰਾ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਦਲਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੂਟੇ ਵਾਲੀ ਹਾਲ ਕਲਗੀਧਰ ਨਗਰ ਜ਼ੀਰਾ ਨੇ ਦੱਸਿਆ ਕਿ ਮੁਲਜ਼ਮ ਨਮਸ਼ਕਾਰ ਸਿੰਘ ਉਰਫ਼ ਮਿੰਟੂ ਪੁੱਤਰ ਜਸਵੰਤ ਸਿੰਘ, ਗੁਰਵੰਤ ਕੌਰ ਪਤਨੀ ਨਮਸਕਾਰ ਸਿੰਘ ਵਾਸੀ ਮਸੀਤਾ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰਾਜਵੀਰ ਸਿੰਘ ਵਾਸੀ ਚੰਦਬਾਜਾ ਜ਼ਿਲ੍ਹਾ ਫਰੀਦਕੋਟ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ।

ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਚ. ਸੀ. ਨਵਜੋਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News