ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤਨੀ ਸਮੇਤ 4 ਨਾਮਜ਼ਦ
Friday, Nov 14, 2025 - 05:16 PM (IST)
ਬਠਿੰਡਾ (ਸੁਖਵਿੰਦਰ) : ਇੱਥੇ ਪਿੰਡ ਕੋਟਸ਼ਮੀਰ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਸ ਸਬੰਧ ਵਿਚ ਉਸਦੀ ਪਤਨੀ ਅਤੇ ਚਾਰ ਹੋਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਰਹਿਣ ਵਾਲੀ ਗੁਰਦੀਪ ਕੌਰ ਨੇ ਥਾਣਾ ਸਦਰ ਨੂੰ ਦੱਸਿਆ ਕਿ ਉਸਦੇ ਪੁੱਤਰ ਲਖਵੀਰ ਸਿੰਘ (42) ਦਾ ਆਪਣੀ ਪਤਨੀ ਕਿਰਨਦੀਪ ਕੌਰ ਨਾਲ ਝਗੜਾ ਚੱਲ ਰਿਹਾ ਸੀ।
ਇਸ ਝਗੜੇ ਤੋਂ ਤੰਗ ਆ ਕੇ ਉਸਦੇ ਪੁੱਤਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਦੇ ਨਾਲ-ਨਾਲ ਹੰਸਕਲਾਂ ਦੀ ਰਹਿਣ ਵਾਲੀ ਚਰਨਜੀਤ ਕੌਰ, ਜਗਰਾਓਂ ਦੀ ਰਹਿਣ ਵਾਲੀ ਗੁਰਜੀਤ ਕੌਰ ਅਤੇ ਜੱਸੀ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
