ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ 8 ਨਾਮਜ਼ਦ

Thursday, Nov 20, 2025 - 10:50 AM (IST)

ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ 8 ਨਾਮਜ਼ਦ

ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ 4 ਅਣਪਛਾਤੇ ਮੁਲਜ਼ਮਾਂ ਸਮੇਤ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਸਵੰਤ ਸਿੰਘ ਵਾਸੀ ਕੋਟਸ਼ਮੀਰ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਬਲਕਰਨ ਸਿੰਘ, ਗਗਨਦੀਪ ਕੌਰ, ਕਰਨੈਲ ਸਿੰਘ, ਦਮਨ ਸਿੰਘ ਅਤੇ ਚਾਰ ਅਣਪਛਾਤੇ ਸਾਥੀਆਂ ਨੇ ਉਸ ਦੀ 48 ਕਨਾਲ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News