ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਬਰਾਮਦ, ਮਾਮਲਾ ਦਰਜ

Wednesday, Nov 26, 2025 - 02:43 PM (IST)

ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 9 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਸ਼ਵਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਮੌਸੂਲ ਹੋਇਆ ਕਿ ਮਿਤੀ 25 ਨਵੰਬਰ 2025 ਨੂੰ ਸਵੇਰੇ ਤਕਰੀਬਨ 11.20 ਵਜੇ ਮੌਜੂਦਾ ਗਾਰਦ ਨੂੰ ਨਾਲ ਲੈ ਕੇ ਬਲਾਕ ਨੰਬਰ 1 ਦੀ ਬੈਰਕ ਨੰਬਰ 6 ਦੀ ਤਲਾਸ਼ੀ ਕੀਤੀ ਗਈ।

ਤਲਾਸ਼ੀ ਦੌਰਾਨ ਹਵਾਲਾਤੀ ਪਿਆਸ਼ੂ ਉਰਫ਼ ਚੰਟੂ ਪੁੱਤਰ ਸੋਨੂੰ ਵਾਸੀ ਭੰਡਾਰੀਆਂ ਵਾਲੀ ਗਲੀ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਦੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ 9 ਗ੍ਰਾਮ ਨਸ਼ੀਲਾ ਪਦਾਰਥ ਮੋਮੀ ਲਿਫ਼ਾਫ਼ੇ ਵਿਚ ਲਪੇਟਿਆ ਹੋਇਆ, ਜੋ ਕਿ ਨਸ਼ੀਲਾ ਜਾਪਦਾ ਹੈ, ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News