ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ''ਤੇ ਪਰਚਾ ਦਰਜ
Thursday, Nov 27, 2025 - 05:18 PM (IST)
ਫਾਜ਼ਿਲਕਾ (ਲੀਲਾਧਰ) : ਥਾਣਾ ਸਿਟੀ ਪੁਲਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਬਿਜਲੀ ਘਰ ਫ਼ਾਜ਼ਿਲਕਾ ਦੇ ਸਾਹਮਣੇ ਝਾੜੀਆਂ ਵਿੱਚੋ ਰੋਹਿਤ ਕੁਮਾਰ ਉਰਫ਼ ਜੱਸੜ ਪੁੱਤਰ ਬਿਰਜ ਲਾਲ ਅਤੇ ਗੁਰਦੇਵ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ ਫ਼ਾਜ਼ਿਲਕਾ ਨੂੰ ਕਾਬੂ ਕੀਤਾ ਗਿਆ।
ਉਨ੍ਹਾਂ ਨੂੰ ਹੈਰੋਇਨ ਅਲੂਦ ਸਿਲਵਰ ਪੰਨੀ, ਇੱਕ ਲਾਈਟਰ, 10 ਰੁਪਏ ਦੇ ਕਰੰਸੀ ਨੋਟਾਂ ਸਮੇਤ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕੀਤਾ, ਜੋ ਹੈਰੋਇਨ ਦਾ ਸੇਵਨ ਕਰ ਰਹੇ ਸੀ। ਇਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
.
