ਕੁੱਟਮਾਰ ਕਰਨ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ

Wednesday, Dec 17, 2025 - 05:15 PM (IST)

ਕੁੱਟਮਾਰ ਕਰਨ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਆਨੰਦ, ਪਰਮਜੀਤ, ਖੁੱਲਰ) : ਸਬਜ਼ੀ ਦੀ ਰੇਹੜੀ ਲਾਉਣ ਵਾਲੇ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਪੁਲਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਇਹ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਾਜਨ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਹੈ ਕਿ ਸੋਨੂੰ ਨਾਮ ਦਾ ਵਿਅਕਤੀ ਉਸਦੇ ਸਾਹਮਣੇ ਫੂਡ ਬਾਰ ਵਾਲੇ ਨਾਲ ਕੰਮ ਕਰਦਾ ਹੈ।

 ਉਹ ਉਸ ਨੂੰ ਹਰ ਰੋਜ਼ ਤੰਗ-ਪਰੇਸ਼ਾਨ ਕਰਦਾ ਹੈ ਅਤੇ ਦੋਸ਼ ਲਾ ਕੇ ਉਸ ਨੂੰ ਬਦਨਾਮ ਕਰਦਾ ਹੈ ਕਿ ਤੂੰ ਨਸ਼ੇ ਵਾਲੀਆਂ ਗੋਲੀਆਂ ਖਾਂਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਣ ’ਤੇ ਸੋਨੂੰ ਨੇ ਸਾਜਨ, ਮਹੇਸ਼ੀ, ਰੋਹਿਨ, ਸੋਨੂੰ ਪੁੱਤਰ ਅਤੇ ਲਾਡੀ ਨੂੰ ਬੁਲਾ ਲਿਆ, ਜਿਨ੍ਹਾਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News