ਰੰਜਿਸ਼ ਦੇ ਚੱਲਦਿਆਂ ਮਾਂ-ਪੁੱਤਰ ਦੇ ਮਾਰੀਆਂ ਸੱਟਾਂ, 6 ਖਿਲਾਫ ਮਾਮਲਾ ਦਰਜ
Monday, Dec 22, 2025 - 10:54 AM (IST)
ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਵਿਖੇ ਰੰਜਿਸ਼ ਦੇ ਚੱਲਦਿਆਂ ਮਾਂ-ਪੁੱਤਰ ਦੇ ਸੱਟਾਂ ਮਾਰਨ ਦੇ ਦੋਸ਼ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਉਂਕਾਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਹਬੀਬ ਵਾਲਾ ਨੇ ਦੱਸਿਆ ਕਿ ਵਜਾ ਰੰਜ਼ਿਸ਼ ਹੈ ਕਿ ਦੀਵਾਲੀ ਵਾਲੇ ਦਿਨ ਉਸ ਦਾ ਅਮਰਜੀਤ ਸਿੰਘ ਤੇ ਅਕਾਸ਼ਦੀਪ ਸਿੰਘ ਪੁੱਤਰ ਛਿੰਦਰ ਸਿੰਘ ਨਾਲ ਬੋਲ ਬੋਲਾਰਾ ਹੋਇਆ ਸੀ।
ਜਿੱਥੇ ਅਮਰਜੀਤ ਸਿੰਘ ਤੇ ਅਕਾਸ਼ਦੀਪ ਸਿੰਘ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਤੈਨੂੰ ਬਾਅਦ ਵਿਚ ਸਬਕ ਸਿਖਾਵਾਂਗੇ। ਉਂਕਾਰ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਦੋਸ਼ੀਅਨ ਮੁਖਤਿਆਰ ਸਿੰਘ ਪੁੱਤਰ ਜਸਵੰਤ ਸਿੰਘ, ਸਰਬਜੀਤ ਸਿੰਘ ਪੁੱਤਰ ਅਮਰੀਕ ਸਿੰਘ, ਅਮਰੀਕ ਸਿੰਘ ਪੁੱਤਰ ਜਸਵੰਤ ਸਿੰਘ, ਅਮਰਜੀਤ ਸਿੰਘ ਉਰਫ ਮੋਨੂੰ ਪੁੱਤਰ ਮੁਖਤਿਆਰ ਸਿੰਘ ਵਾਸੀਅਨ ਹਬੀਬ ਵਾਲਾ, ਅਕਾਸ਼ਦੀਪ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਰਣਜੀਤ ਸਿੰਘ ਵਾਸੀਅਨ ਪਿੰਡ ਜਲਾਲ ਵਾਲਾ ਟਿੱਬਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਤੇ ਉਸ ਦੀ ਮਾਤਾ ਦੇ ਸੱਟਾਂ ਮਾਰੀਆਂ। ਉਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਮਮਦੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
