ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਤਹਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Thursday, Jan 01, 2026 - 12:04 PM (IST)

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਤਹਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ (ਵਿਕਰਮਜੀਤ) : ਪਿੰਡ ਬਿਜਨਪੁਰ ਵਿਖੇ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ’ਚ ਪੁਲਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ. ਐੱਸ. ਆਈ ਪਰਮਜੀਤ ਸਿੰਘ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਨੂ ਤੋਮਰ ਮਾਈਨਿੰਗ ਇੰਸਪੈਕਟਰ ਡੇਰਾਬੱਸੀ ਨੇ ਦੱਸਿਆ ਕਿ ਪਿੰਡ ਬਿਜਨਪੁਰ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਸ਼ੋਕੀ ਨਾਂ ਦਾ ਵਿਅਕਤੀ ਆਪਣੇ ਨਾ-ਮਾਲੂਮ ਸਾਥੀਆ ਨਾਲ ਮਿਲ ਕੇ ਪੰਜਾਬ ਸਰਕਾਰ ਦੀ ਮਨਜ਼ੂਰੀ ਤੋ ਬਿਨਾਂ ਚੋਰੀ-ਛਿਪੇ ਮਿੱਟੀ ਦੀ ਪੁਟਾਈ ਕਰਕੇ ਨਾਜਾਇਜ਼ ਮਾਇਨਿੰਗ ਕਰ ਰਿਹਾ ਸੀ।

ਜਦੋਂ ਉਨ੍ਹਾਂ ਮੌਕੇ ’ਤੇ ਜਾ ਕੇ ਛਾਪਾ ਮਾਰੀਆ ਤਾਂ ਉੱਥੇ ਮਿਟੀ ਨਾਲ ਭਰਿਆ ਟਿੱਪਰ ਤੇ ਪੋਕਲਾਈਨ ਵੀ ਮੌਜੂਦ ਸੀ ਪਰ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਟਿੱਪਰ ਤੇ ਪੋਕਲਾਈਨ ਨੂੰ ਕਬਜ਼ੇ ’ਚ ਲੈ ਲਿਆ। ਜਿਸ ਤੋਂ ਬਾਅਦ ਪੁਲਸ ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ਤੇ ਅਸੋਕੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਿਜਨਪੁਰ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਪੁਲਸ ਨੇ ਫ਼ਰਾਰ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News