ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ’ਚ 6 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
Monday, Jan 05, 2026 - 04:15 PM (IST)
ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਪਿੰਡ ਲਮੋਚੜ ਕਲਾਂ ਵਿਖੇ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ਼ਿੰਦਰ ਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਲਮੋਚੜ ਕਲਾਂ ਵਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਲਕੀਤ ਸਿੰਘ ਅਕਸਰ ਹੀ ਆਪਣੇ ਘਰ ਦੀ ਛੱਤ ਤੇ ਚੜ੍ਹ ਕੇ ਗਲਤ ਹਰਕਤਾਂ ਕਰਦਾ ਸੀ, ਜਿਸ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਉਸਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ।
ਜਿਸ 'ਤੇ ਪੁਲਸ ਨੇ ਮੁਦੱਈ ਸ਼ਿੰਦਰ ਪਾਲ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਮਲਕੀਤ ਸਿੰਘ ਪੁੱਤਰ ਸ਼ਾਮ ਸਿੰਘ, ਪ੍ਰਿੰਸ ਸਿੰਘ ਪੁੱਤਰ ਮਲਕੀਤ ਸਿੰਘ, ਕਿਰਤ ਸਿੰਘ ਪੁੱਤਰ ਮਲਕੀਤ ਸਿੰਘ, ਹਰਮੇਸ਼ ਸਿੰਘ ਪੁੱਤਰ ਸ਼ਾਮ ਸਿੰਘ, ਵਿਦਿਆ ਬਾਈ ਪੱਤਨੀ ਸ਼ਾਮ ਸਿੰਘ ਅਤੇ ਇਕ ਅਣਪਛਾਤਾ ਵਿਅਕਤੀ ਨਿਵਾਸੀ ਪਿੰਡ ਲਮੋਚੜ ਕਲਾਂ ਦੇ ਖ਼ਿਲਾਫ਼ ਮੁਕੱਦਮਾ ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਕੀਤਾ ਗਿਆ ਹੈ।
